ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥
As without a plough, farm land is not sown.
ਸੂਤ ਬਿਨਾ ਕੈਸੇ ਮਣੀ ਪਰੋਈਐ ॥
Without a thread, how can the beads be strung?
ਘੁੰਡੀ ਬਿਨੁ ਕਿਆ ਗੰਠਿ ਚੜ੍ਹਾਇਐ ॥
Without a loop, how can the knot be tied?
ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥
As without the company of Holy Saint, the mortal departs in lower lives.
ਧਰ ਤੂਟੀ ਗਾਡੋ ਸਿਰ ਭਾਰਿ ॥ ਲਕਰੀ ਬਿਖਰਿ ਜਰੀ ਮੰਝ ਭਾਰਿ ॥
When the axle breaks, the cart falls down. It falls apart and loaded timber scattered.
ਕਉਡੀ ਕਾ ਲਖ ਹੂਆ ਮੂਲੁ ॥
A shell becomes worth a hundred thousand.
ਊਂਧਉ ਖਪਰੁ ਪੰਚ ਭੂ ਟੋਪੀ ॥ ਕਾਂਇਆ ਕੜਾਸਣੁ ਮਨੁ ਜਾਗੋਟੀ ॥
Let your head turn away from world, and let this be your begging-bowl. Let the lessons of the five elements be your cap. While in meditation sit on grass-mat, keep your body still, firm and the mind your loin cloth.
ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥
The knife is Truth, and its steel is totally True. Its workmanship is incomparably beautiful. It is sharpened on the grindstone of the Shabad.
ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥
He took the thousand-headed serpent as his churning-string with the force of devotional love and churned the ocean of the world making the Sumer Mountain his Churning-staff.
ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥
On the bow of Truth, he mounted the arrow of the Lord's praise.